ਅੰਮ੍ਰਿਤਸਰ: ਜ਼ਿਲ੍ਹੇ ਦੇ ਬਟਾਲਾ ਰੋਡ ਪ੍ਰੀਤ ਨਗਰ ਤੋਂ 2 ਬੱਚਿਆਂ ਦੀ ਮਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ 2 ਬੱਚਿਆਂ ਦੀ ਮਾਂ ਨੇ ਲਾਈਵ ਵੀਡੀਓ ਬਣਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਵੀਡੀਓ ਵਿੱਚ ਉਸਨੇ ਆਪਣੀ ਸੱਸ ਅਤੇ ਜੇਠ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਜਾਣਕਾਰੀ ਮੁਤਾਬਿਕ ਉਕਤ ਮਹਿਲਾ ਬਟਾਲਾ ਰੋਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹੈ। ਇਸੇ ਸੰਬੰਧੀ ਥਾਣਾ ਮੁਖੀ ਜਤਿੰਦਰ ਸਿੰਘ ਖਹਿਰਾ ਨੇ ਕਿਹਾ ਦੋਵੇਂ ਪੱਖ ਇੱਕ ਦੂਜੇ ਉਪਰ ਚੋਰੀ ਦਾ ਇਲਜ਼ਾਮ ਲਗਾ ਰਹੇ ਹਨ। ਜੋ ਵੀ ਮੁਲਜ਼ਮ ਪਾਇਆ ਗਿਆ ਉਸ ਸੰਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।