Surprise Me!

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਰਿਆ ਛਾਪਾ, ਸਰਪੰਚ ਨੂੰ ਕੀਤਾ ਗ੍ਰਿਫਾਤਰ, ਰਿਸ਼ਵਤ ਲਈ ਵਿਚੋਲਗੀ ਕਰਨੀ ਪਈ ਮਹਿੰਗੀ

2025-06-27 3 Dailymotion

ਬਠਿੰਡਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20,000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾਂ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ। ਜਿਸ ਕਰਕੇ ਇਹ ਮੁਕੱਦਮਾਂ ਦਰਜ ਕੀਤਾ ਗਿਆ ਹੈ।