Surprise Me!

ਸਿਵਲ ਹਸਪਤਾਲ ਵਿਖੇ ਕੰਪਿਊਟਰ ਆਪਰੇਟਰ 'ਤੇ ਇੱਕ ਨਹਿੰਗ ਵੱਲੋਂ ਹਮਲਾ, ਭਖਿਆ ਮਾਮਲਾ

2025-07-04 4 Dailymotion

ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਕੰਪਿਊਟਰ ਆਪਰੇਟਰ 'ਤੇ ਨਹਿੰਗ ਵੱਲੋਂ ਹਮਲਾ ਕਰ ਦਿੱਤਾ ਗਿਆ। ਹਸਪਤਾਲ ਵਿੱਚ ਦਾਖਲ ਪੀੜਤ ਨੌਜਵਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਦਵਾਈ ਦੀ ਪਚਲੀ ਲੈਣ ਲਈ ਆਏ ਇੱਕ ਨਿਹੰਗ ਸਿੰਘ ਨੇ ਬਗੈਰ ਕਾਰਣ ਉਸ ਉੱਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਸਿਵਲ ਹਸਪਤਾਲ ਦੇ ਡਾਕਟਰਾਂ ਨੇ OPD ਬੰਦ ਕਰ ਦਿੱਤੀ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਹੈ, ਸਿਵਲ ਹਸਪਤਾਲ ਵਿੱਚ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ, ਸੀਨੀਅਰ ਮੈਡੀਕਲ ਅਫਸਰ ਨੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਤਲਵੰਡੀ ਸਾਬੋਂ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ,ਕਥਿਤ ਮੁਲਜ਼ਮ ਦੀ ਪਹਿਚਾਣ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ,ਮੁਲਜ਼ਮ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।