Surprise Me!

ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, 1 ਕਿਲੋ 625 ਗ੍ਰਾਮ ਹੈਰੋਇਨ, 3 ਪਿਸਤੋਲ,13 ਜਿੰਦਾ ਕਾਰਤੂਸ ਤੇ 12 ਮੋਬਾਈਲ ਕੀਤੇ ਜ਼ਬਤ

2025-07-12 3 Dailymotion

ਸੰਗਰੂਰ: ਜ਼ਿਲ੍ਹਾ ਪੁਲਿਸ ਨੇ ਨਸ਼ਾ ਵੇਚਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਹੀ ਮਾੜੇ ਅਨਸਰਾਂ ਦੇ ਖਿਲਾਫ ਜੋ ਮੁਹਿੰਮ ਚਲਾਈ ਗਈ ਹੈ, ਉਸਦੇ ਤਹਿਤ ਹੀ ਵੱਡੀ ਸਫਲਤਾ ਮਿਲੀ ਹੈ। ਜਿਸ ਦੇ ਵਿੱਚ ਨਸ਼ੇ ਦੀ ਸਪਲਾਈ ਦਾ ਰੈਕਟ ਚਲਾਉਣ ਵਾਲੇ ਮੁਲਜ਼ਮਾਂ ਦਾ ਪਰਦਾਫਾਸ਼ ਹੋਇਆ ਹੈ। ਫੜ੍ਹੇ ਗਏ ਮੁਲਜ਼ਮ ਜੇਲ੍ਹ ਦੇ ਵਿੱਚੋਂ ਹੀ ਨਸ਼ੇ ਦਾ ਰੈਕਟ ਚਲਾ ਰਹੇ ਸਨ। ਮੁਲਜ਼ਮਾਂ ਤੋਂ 1 ਕਿਲੋ 625 ਗ੍ਰਾਮ ਹੈਰੋਇਨ, 3 ਪਿਸਤੌਲ, 32 ਬੋਰ, 2 ਦੇਸੀ ਪਿਸਤੋਲ, 12 ਬੋਰ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 12 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ।