ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਰਾਂਸ ਅਤੇ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਡੀਐੱਸਪੀ ਇੰਜਰਜੀਤ ਸਿੰਘ ਨੇ ਦੱਸਿਆ ਕਿ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਕੋਲੋ 4 ਪਿਸਤੌਲ 10 ਰੌਂਦ ਅਤੇ 3 ਮੋਬਾਈਲ ਫੋਨ ਸਮੇਤ ਇੱਕ ਐਕਟਿਵਾ ਸਕੂਟਰੀ ਬਰਾਮਦ ਕੀਤੀ ਗਈ ਹੈ। ਹਥਿਆਰਾਂ ਦੀ ਖੇਪ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤ 'ਚ ਭੇਜੀ ਗਈ ਸੀ। ਉਕਤ ਮੁਲਜ਼ਮਾਂ ਖਿਲਾਫ ਥਾਣਾ ਲੋਪੋਕੇ ਵਿਖੇ ਅਸਲਾ ਐਕਟ ਦੀਆ ਵੱਖ-ਵੱਖ ਧਾਰਾਵਾਂ ਹੇਠ ਐਫ.ਆਈ.ਆਰ ਦਰਜ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾ ਖੰਗਾਲਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਤਾਂ ੳੇੁਸ ਖਿਲਾਫ ਵੀ ਕਾਰਵਾਰੀ ਅਮਲ ਵਿੱਚ ਲਿਆਂਦੀ ਜਾਵੇਗੀ।