ਮੋਗਾ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਹੇਠ ਨਸ਼ਾ ਤਸਕਰਾਂ ਖਿਲਾਫ ਵੱਡੀਆਂ ਕਾਰਵਾਈਆਂ ਜਾਰੀ ਹਨ। ਬਾਘਾ ਪੁਰਾਣਾ ਵਿੱਚ ਨਸ਼ਾ ਤਸਕਰ ਮਹਿਲਾ ਰਜਨੀ ਬਾਲਾ ਦੀ 80 ਲੱਖ ਦੀ ਕੋਠੀ ਅਤੇ ਇੱਕ ਕਾਰ ’ਤੇ ਪੁਲਿਸ ਨੇ ਜ਼ਬਤ ਕਰ ਲਿਆ ਹੈ। ਡੀਐਸਪੀ ਦਲਬੀਰ ਸਿੰਘ ਅਤੇ ਤਹਿਸੀਲਦਾਰ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਹ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦੱਸਣ ਯੋਗ ਹੈ ਕਿ ਰਜਨੀ ਬਾਲਾ ਨੂੰ ਅਪ੍ਰੈਲ 2015 ਵਿੱਚ 260 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਉਸ ਖਿਲਾਫ NDPS ਐਕਟ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਕੋਰਟ ਵੱਲੋਂ ਉਸ ਨੂੰ 10 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨਾ ਲਾਇਆ ਸੀ। ਰਜਨੀ ਬਾਲਾ ਨੇ ਨਸ਼ੇ ਦੀ ਕਾਲੀ ਕਮਾਈ ਰਾਹੀਂ ਇਹ ਜਾਇਦਾਦ ਬਣਾਈ ਸੀ। ਮੌਜੂਦਾ ਵਕਤ ਵਿੱਚ ਇਸ ਕੋਠੀ ਅਤੇ ਕਾਰ ਦੀ ਕੀਮਤ ਲਗਭਗ 85 ਲੱਖ ਰੁਪਏ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਜਾਇਦਾਦ ਸਰਕਾਰ ਦੇ ਕਬਜ਼ੇ ਹੇਠ ਰਹੇਗੀ ਅਤੇ ਜਲਦੀ ਹੀ ਇਸ ਦੀ ਨਿਲਾਮੀ ਕਰਵਾਈ ਜਾਵੇਗੀ।