ਲੁਧਿਆਣਾ ਜ਼ਿਲ੍ਹੇ ਦੇ ਪਿੰਡ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਰੀਬ 50 ਸਾਲ ਦੇ ਵਿਅਕਤੀ ਨੇ ਰਿਸ਼ਤੇ ਵਿੱਚ ਪੋਤੀ ਲੱਗਦੀ 8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਮੁਲਜ਼ਮ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮੁਤਾਬਿਕ ਮਾਸੂਮ ਬੱਚੀ ਨੂੰ ਮੁਲਜ਼ਮ ਪਿੰਡ ਦੇ ਹੀ ਖੰਡਰਾਂ ਵੱਲ ਲੈ ਗਿਆ, ਜਿੱਥੇ ਉਸ ਨੇ ਅਸ਼ਲੀਲ ਹਰਕਤਾਂ ਕਰਦਿਆਂ ਜਬਰ ਜਨਾਹ ਦੀ ਕੋਸ਼ਿਸ਼ ਕੀਤੀ। ਬੱਚੀ ਦੀਆਂ ਚੀਕਾਂ ਸੈਰ ਕਰ ਰਹੇ ਨੌਜਵਾਨਾਂ ਨੇ ਸੁਣ ਲਈਆਂ। ਨੌਜਵਾਨ ਨੇ ਮੁਲਜ਼ਮ ਨੂੰ ਬੱਚੀ ਨਾਲ ਗਲਤ ਹਰਕਤਾਂ ਕਰਦਿਆਂ ਦੇਖਿਆ ਇਸ ਤੋਂ ਬਾਅਦ ਸ਼ਿਕਾਇਤ ਮਿਲਣ ਉੱਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।