ਬਠਿੰਡਾ: ਜ਼ਿਲ੍ਹਾ ਵਿਜੀਲੈਂਸ ਬਿਊਰੋ ਵੱਲੋਂ ਮਿਲੀ ਇੱਕ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਤਲਵੰਡੀ ਸਾਬੋ ਦੇ ਮੌਜੂਦਾ ਏਐੱਸਆਈ ਸਮੇਤ ਦੋ ਹੌਲਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਦੇ ਡੀਐੱਸਪੀ ਕੁਲਵੰਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡੇ ਕੋਲ ਇੱਕ ਸ਼ਿਕਾਇਤ ਆਈ ਸੀ, ਜਿਸ ਵਿੱਚ ਮੁੱਦਈ ਨੇ ਕਿਹਾ ਕਿ ਮੇਰੇ ਪਿਤਾ ਜੋ ਕਿ ਨਜਾਇਜ਼ ਸ਼ਰਾਬ ਅਤੇ ਭੁੱਕੀ ਦੇ ਕੇਸ ਵਿੱਚ ਜੇਲ੍ਹ ਅੰਦਰ ਹਨ, ਉਸ ਕੇਸ ਵਿੱਚ ਮੇਰਾ ਨਾਮ ਪਾਉਣ ਦਾ ਡਰਾਵਾ ਦੇ ਕੇ 45 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਅਤੇ 40 ਹਜ਼ਾਰ ਰੁਪਏ ਵਿੱਚ ਗੱਲਬਾਤ ਹੋਈ। ਜਿਸ ਸਬੰਧ ਮਾਮਲਾ ਦਰਜ ਕਰਕੇ ਮੌਕੇ 'ਤੇ ਹੀ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਅਤੇ ਨਜਾਇਜ਼ ਸ਼ਰਾਬ ਰੱਖਣ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।