Surprise Me!

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ 'ਤੇ ਰਿਹਾਅ ਕੀਤੇ ਜਾਣ ਬੰਦੀ ਸਿੰਘ,ਐੱਸਜੀਪੀਸੀ ਨੇ ਕੀਤੀ ਮੰਗ

2025-07-28 0 Dailymotion

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਹੋਈ ਹੈ। ਧਾਮੀ ਮੁਤਾਬਿਕ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਮੌਕੇ 2019 ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਐਲਾਨ ਕਰਦਿਆਂ ਬਕਾਇਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਮੁੜ ਕੇ ਕੋਈ ਕਾਰਵਾਈ ਨਹੀਂ ਹੋਈ। ਹੁਣ ਫਿਰ ਤੋਂ ਮੌਕੇ ਹੈ ਕਿ ਧਰਮ ਦੀ ਰੱਖਿਆ ਲਈ ਆਪਣੀ ਕੁਰਬਾਨੀ ਦੇਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਉੱਤੇ ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਈ ਦਿੰਦੇ ਹੋਏ ਜਿੱਥੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਉੱਤੇ ਸਮੁੱਚੀ ਸਿੱਖ ਸੰਗਤ ਦੀ ਇੱਛਾ ਵੀ ਪੂਰੀ ਕਰੇ।