Surprise Me!

ਗੱਡੀਆਂ ਦੀ ਭਿਆਨਕ ਟੱਕਰ ਵਿੱਚ 2 ਨੌਜਵਾਨਾਂ ਦੀ ਮੌਤ

2025-07-31 52 Dailymotion

ਫਿਰੋਜ਼ਪੁਰ: ਜ਼ਿਲ੍ਹੇ ਦੇ ਪਿੰਡ ਲੇਲੀ ਵਾਲਾ ਨੇੜੇ ਅੱਜ ਭਿਆਨਕ ਹਾਦਸਾ ਵਾਪਰ ਗਿਆ। ਜਿੱਥੇ 2 ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਤੜਕਸਾਰ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਦੇ ਕਰੀਬ ਲੋਕ ਜਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜੋ ਜ਼ੇਰੇ ਇਲਾਜ਼ ਹਨ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਮਨੀ ਵਜੋਂ ਹੋਈ ਹੈ। ਮੌਕੇ ਉੱਤੇ ਪੁੱਜੀ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਇਲਾਜ ਲਈ ਭਰਤੀ ਕਰਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ।