Surprise Me!

ਨਾਬਾਲਿਗ ਲੜਕੀ ਨਾਲ ਛੇੜਛਾੜ ਦਾ ਮਾਮਲਾ ਦਰਜ, ਨੌਜਵਾਨ ਗ੍ਰਿਫਤਾਰ

2025-08-01 1 Dailymotion

ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਦਾਰਾਪੁਰ ’ਚ ਇੱਕ ਨਾਬਾਲਿਗ ਲੜਕੀ ਨਾਲ ਛੇੜਛਾੜ ਦੇ ਮਾਮਲੇ ਨੇ ਤਣਾਵਪੂਰਨ ਮਾਹੌਲ ਪੈਦਾ ਕਰ ਦਿੱਤਾ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪਿੰਡ ਵਾਸੀਆਂ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਥਾਣੇ ਅੱਗੇ ਰੋਸ ਧਰਨਾ ਲਾਇਆ ਗਿਆ। ਉੱਥੇ ਹੀ ਹੋਏ ਵਿਰੋਧ ਅਤੇ ਦਬਾਅ ਕਾਰਨ ਪੁਲਿਸ ਨੂੰ ਮੁਲਜ਼ਮ ਨੌਜਵਾਨ ਨੂੰ ਗ੍ਰਿਫਤਾਰ ਕਰਨਾ ਪਿਆ। ਜਾਣਕਾਰੀ ਮੁਤਾਬਿਕ, ਪਿੰਡ ਦਾਰਾਪੁਰ ਦੀ 15 ਸਾਲਾ ਲੜਕੀ, ਜੋ ਕਿ ਹਾਲੇ ਸਕੂਲ ’ਚ ਪੜ੍ਹ ਰਹੀ ਹੈ, ਉਸ ਨੂੰ ਪਿੰਡ ਦਾ ਹੀ ਇੱਕ ਨੌਜਵਾਨ ਲੰਮੇ ਸਮੇਂ ਤੋਂ ਤੰਗ ਕਰ ਰਿਹਾ ਸੀ। ਲੜਕੀ ਨੇ ਇਹ ਸਾਰੀ ਗੱਲ ਆਪਣੇ ਪਰਿਵਾਰ ਨੂੰ ਦੱਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੰਚਾਇਤ ਰਾਹੀਂ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਜਦ ਲੜਕੇ ਨੂੰ ਪੰਚਾਇਤ ’ਚ ਬੁਲਾਇਆ ਗਿਆ ਤਾਂ ਉਸ ਨੇ ਨਾ ਸਿਰਫ਼ ਆਉਣ ਤੋਂ ਇਨਕਾਰ ਕੀਤਾ, ਸਗੋਂ ਬਾਹਰੋਂ ਕੁਝ ਹੋਰ ਨੌਜਵਾਨ ਲਿਆ ਕੇ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰ ਦਿੱਤੀ।