Surprise Me!

ਹਾਦਸੇ ਦਾ ਸ਼ਿਕਾਰ ਹੋਇਆ ਵਿਧਾਇਕ, ਦੇਖੋ ਸੀਸੀਟੀਵੀ

2025-08-02 10 Dailymotion

ਫਿਰੋਜ਼ਪੁਰ: ਹਰ ਇੱਕ ਸ਼ਹਿਰ ਵਿੱਚ ਅਵਾਰਾ ਪਸ਼ੂ ਵੱਡੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸੇ ਤਰ੍ਹਾਂ ਜ਼ੀਰਾ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਵੀ ਅਵਾਰਾ ਪਸ਼ੂ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ। ਦਰਾਅਸਰ ਫਿਰੋਜ਼ਪੁਰ ਰੋਡ 'ਤੇ ਵਿਧਾਇਕ ਦੀ ਕਾਰਨ ਇੱਕ ਅਵਾਰਾ ਪਸ਼ੂ ਨਾਲ ਟਕਰਾ ਗਈ, ਜਿਸ ਕਾਰਨ ਕਾਰ ਦਾ ਟਾਈਰ ਫਟ ਗਿਆ ਅਤੇ ਉਹ ਬੇਕਾਬੂ ਹੋਕੇ ਇੱਕ ਦੁਕਾਨ ਦੇ ਵਿੱਚ ਜਾ ਵੱਜੀ। ਇਸ ਹਾਦਸੇ ਦੀਆਂ ਤਸਵੀਰਾਂ ਵੀ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ। ਹਾਦਸੇ ਦੌਰਾਨ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦੀ ਜਾਨ ਵਾਲ-ਵਾਲ ਬਚ ਗਈ ਪਰ ਉਨ੍ਹਾਂ ਦੇ ਡਰਾਈਵਰ ਨੂੰ ਸੱਟਾਂ ਵੱਜੀਆਂ ਹਨ। ਇਸ ਮੌਕੇ ਦੁਕਾਨਦਾਰ ਨੇ ਦੱਸਿਆ ਕਿ ਆਏ ਦਿਨ ਹੀ ਇਸ ਰੋਡ 'ਤੇ ਅਵਾਰਾ ਪਸ਼ੂਆਂ ਦੇ ਕਾਰਨ ਹਾਦਸੇ ਹੁੰਦੇ ਰਹਿੰਦੇ ਹਨ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।