ਸੰਗਰੂਰ: ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰੱਦ ਕਰ ਦਿੱਤੀ ਗਈ ਹੈ। ਨੀਤੀ ਰੱਦ ਹੋਣ ਮਗਰੋਂ ਸੰਗਰੂਰ ਵਿੱਚ ਕਿਸਾਨਾਂ ਵੱਲੋਂ ਇੱਕ ਵੱਡਾ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਮੰਗ ਕੀਤੀ ਕੀ ਪੰਜਾਬ ਸਰਕਾਰ ਵਿਧਾਨਸਭਾ ਅੰਦਰ ਇੱਕ ਬਿੱਲ ਲਿਆ ਕੇ ਇਹ ਨੀਤੀ ਰੱਦ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਲੈਂਡ ਪੂਲਿੰਗ ਨੀਤੀ ਰੱਦ ਹੋਣ ਦੀ ਖੁਸ਼ੀ ਵਿੱਚ ਟਰੈਕਟਰ ਮਾਰਚ ਕੱਢ ਰਹੇ ਹਨ ਪਰ ਪੰਜਾਬ ਸਰਕਾਰ ਨੂੰ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਬਿੱਲ ਲਿਆ ਇਸ ਨੀਤੀ ਨੂੰ ਰੱਦ ਕਰਨਾ ਚਾਹੀਦਾ ਹੈ ਤਾਂ ਜੋ ਦੁਬਾਰਾ ਕੋਈ ਵੀ ਸਰਕਾਰ ਕਿਸਾਨਾਂ ਤੋਂ ਜ਼ਮੀਨ ਨਾ ਖੋ ਸਕੇ। ਕਿਸਾਨਾਂ ਨੇ ਕਿਹਾ ਇਹ ਕਿਸਾਨਾਂ ਦੀ ਬਹੁਤ ਵੱਡੀ ਜਿੱਤ ਹੈ।