Surprise Me!

ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

2025-08-20 4 Dailymotion

ਸ੍ਰੀ ਫਤਹਿਗੜ੍ਹ ਸਾਹਿਬ: ਸ਼੍ਰੀਨਗਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਵਾਨ ਹਰਮਿੰਦਰ ਸਿੰਘ ਦਾ ਭੋਗ ਅਤੇ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਬਦੀਨਪੁਰ ਵਿਖੇ ਹੋਈ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਸਮਾਜ ਸੇਵਕ ਸੰਸਥਾਵਾਂ ਅਤੇ ਸਥਾਨਕ ਲੋਕਾਂ ਨੇ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦੇ ਨਾਲ ਪਰਿਵਾਰਾਂ ਦਾ ਆਰਥਿਕ ਤੌਰ ਉੱਤੇ ਖ਼ਿਆਲ ਰੱਖਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।